ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.)

ਸੰਨੀ ਓਬਰਾਏ ਵਿਵੇਕ ਸਦਨ
ਐਡਵਾਂਸ ਇੰਸਟੀਚਿਊਟ ਆਫ ਸੋਸ਼ਲ ਸਾਇੰਸਿਜ਼
ਸ੍ਰੀ ਅਨੰਦਪੁਰ ਸਾਹਿਬ

dr_sp singh

ਆਓ ਗੁਰਮੁਖੀ ਅਪਣਾਈਏ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਰਜ

ਆਓ ਗੁਰਮੁਖੀ ਅਪਣਾਈਏ

ਗੁਰਮੁਖੀ ਦੀ ਸੇਵਾ ਲਈ ਡਾ. ਸੁਰਿੰਦਰਪਾਲ ਸਿੰਘ ਓਬਰਾਏ ਦੇ ਸ਼ਲਾਘਾਯੋਗ ਕਦਮ

  • ਸ੍ਰੀ ਅਨੰਦਪੁਰ ਸਾਹਿਬ ਵਿਖੇ ਖੋਜਾਰਥੀਆਂ, ਵਿਦਵਾਨ ਲੇਖਕਾਂ, ਕਵੀਆਂ ਅਤੇ ਪੰਥ ਦੇ ਰਾਗੀਆਂ ਢਾਡੀਆਂ ਲਈ ਅਕਾਦਮਿਕ ਕੇਂਦਰ ਵਜੋਂ ਸੰਨੀ ਓਬਰਾਏ ਵਿਵੇਕ ਸਦਨ: ਐਡਵਾਂਸ ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼ ਖੋਜ ਕੇਂਦਰ ਦਾ ਆਗਾਜ਼
  • ਦੇਸ਼ ਵਿਦੇਸ਼ ਵਿੱਚ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਲਈ ਆਵਾਜ਼ ਬੁਲੰਦ ਕਰਨ ਲਈ ਵਿਸ਼ਵ ਪੰਜਾਬੀ ਕਾਨਫਰੰਸਾਂ ਨੂੰ ਸੰਬੋਧਨ ਕਰਨਾ
  • ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੁਰਲਭ ਹੱਥ ਲਿਖਤ ਸਰੂਪਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਨੂੰ ਇੱਕ ਪਾਲਕੀ ਰੂਪੀ ਵਿਸ਼ੇਸ਼ ਬੱਸ ਭੇਂਟ ਕੀਤੀ
  • ਪੰਜਾਬੀ ਮਾਂ ਬੋਲੀ ਵਿੱਚ ਰਚੀਆਂ ਜਾ ਰਹੀਆਂ ਮਿਆਰੀ ਪੁਸਤਕਾਂ ਦੀ ਮੁਫਤ ਪ੍ਰਕਾਸ਼ਨਾ
  • ਪੰਜਾਬੀ ਸਾਹਿਤਕਾਰਾਂ ਨੂੰ ਸਨਮਾਨਿਤ ਕਰਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ
  • ਪੰਜਾਬ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਨੇਟ ਮੈਂਬਰ ਵਜੋਂ ਕਾਰਜਸ਼ੀਲਤਾ
  • ਪੰਜਾਬੀ ਭਾਸ਼ਾ ਵਿੱਚ ਉਚੇਰੀ ਸਿੱਖਿਆ ਹਾਸਲ ਕਰਦੇ ਸਿਖਿਆਰਥੀਆਂ ਨੂੰ ਸੰਨੀ ਓਬਰਾਏ ਸਕਾਲਰਸ਼ਿਪ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕਰਨੀ
  • ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਕਈ ਸਾਹਿਤਕ ਸੰਸਥਾਵਾਂ ਅਤੇ ਸਭਾਵਾਂ ਵਿੱਚ ਯੋਗਦਾਨ
  • ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ਪੁਸਤਕ ਮੇਲਿਆਂ ਦਾ ਆਯੋਜਨ
  • ਪੰਜਾਬੀ ਪੱਤਰਕਾਰੀ ਨੂੰ ਉਤਸ਼ਾਹਿਤ ਕਰਨ ਲਈ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਦੀ ਵਿੱਤੀ ਸਹਾਇਤਾ ਅਤੇ ਉਨ੍ਹਾਂ ਨੂੰ ਯੋਗ ਮੰਚ ਪ੍ਰਦਾਨ ਕਰਨਾ
  • ਸਿੱਖਾਂ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੌਰਾਨ ਪਉਂਟਾ ਸਾਹਿਬ ਵਿਖੇ ਕਵੀ ਦਰਬਾਰ ਕਰਵਾਉਣਾ ਅਤੇ ਕਵੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਾ
  • ਹਰ ਸਾਲ ਫਰਵਰੀ ਮਹੀਨੇ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਜਾਗ੍ਰਿਤੀ ਮੰਚ ਦੇ ਸਹਿਯੋਗ ਨਾਲ ਸਲਾਨਾ ਪੰਜਾਬੀ ਜਾਗ੍ਰਿਤੀ ਮਾਰਚ ਦਾ ਜਲੰਧਰ ਵਿਖੇ ਆਯੋਜਨ ਕਰਨਾ

ਸਾਡਾ ਪਤਾ

ਸੰਨੀ ਓਬਰਾਏ ਵਿਵੇਕ ਸਦਨ: ਐਡਵਾਂਸ ਇੰਸਟੀਚਿਊਟ ਆਫ ਸੋਸ਼ਲ ਸਾਇੰਸਿਜ਼ ਸ੍ਰੀ ਅਨੰਦਪੁਰ ਸਾਹਿਬ , ਪੰਜਾਬ, ਭਾਰਤ।
ਈ. ਮੇਲ: [email protected], ਟੈਲੀਫੋਨ: 01887-292286